ਤੂੜ੍ਹੀ ਤੰਦ ਸਾਂਭ ਹਾੜੀ ਵੇਚ ਵੱਟ ਕੇ,
ਲੰਬੜਾਂ ਤੇ ਸ਼ਾਹਾਂ ਦਾ ਹਿਸਾਬ ਕੱਟ ਕੇ।
ਮੀਹਾਂ ਦੀ ਉਡੀਕ ਤੇ ਸਿਆੜ ਕੱਢ ਕੇ,
ਮਾਲ ਢਾਂਡਾ ਸਾਂਭਣੇ ਨੂੰ ਚੂਹੜਾ ਛੱਡ ਕੇ।
ਪੱਗ ਝੱਗਾ ਚਾਦਰਾ ਨਵੇਂ ਸਿਵਾਇ ਕੇ,
ਸੰਮਾਂ ਵਾਲੀ ਡਾਂਗ ਉੱਤੇ ਤੇਲ ਲਾਇ ਕੇ।
ਕੱਛੇ ਮਾਰ ਵੰਝਲੀ ਅਨੰਦ ਛਾ ਗਿਆ,
ਮਾਰਦਾ ਦਮਾਮੇ ਜੱਟ ਮੇਲੇ ਆ ਗਿਆ।
ਸਾਰਿਆ ਨੂੰ ਵਿਸਾਖੀ ਦੀਆਂ ਮੁਬਾਰਕਾ
Create a poster for this message
Visits: 389